ਨਵੀਂ ਦਿੱਲੀ, 25 ਅਕਤੂਬਰ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿੰਬਾਬਵੇ ਨੂੰ 121 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿੱਚ ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਆਲਰਾਊਂਡਰ ਦੀਪਤੀ ਸ਼ਰਮਾ ਨੇ ਸ਼ਾਨਦਾਰ ਸੈਂਕੜੇ ਜੜਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

ਭਾਰਤੀ ਬੱਲੇਬਾਜ਼ਾਂ ਨੇ ਮੈਦਾਨ ਦੇ ਚਾਰੇ ਪਾਸੇ ਸ਼ਾਨਦਾਰ ਸ਼ਾਟ ਲਗਾਉਂਦੇ ਹੋਏ ਵਿਰੋਧੀ ਟੀਮ ਦੇ ਗੇਂਦਬਾਜ਼ਾਂ ਦੀ ਇੱਕ ਨਾ ਚੱਲਣ ਦਿੱਤੀ ਅਤੇ ਮੈਚ ਵਿੱਚ ਪੂਰੀ ਤਰ੍ਹਾਂ ਦਬਦਬਾ ਬਣਾਈ ਰੱਖਿਆ। ਜ਼ਿੰਬਾਬਵੇ ਦੀ ਟੀਮ ਇਸ ਵੱਡੇ ਟੀਚੇ ਦਾ ਪਿੱਛਾ ਕਰਨ ਵਿੱਚ ਨਾਕਾਮ ਰਹੀ ਅਤੇ ਭਾਰਤੀ ਗੇਂਦਬਾਜ਼ਾਂ ਦੀ ਨਪੁਲ ਬਾਕੀ ਗੇਂਦਬਾਜ਼ੀ ਅੱਗੇ ਪੂਰੀ ਤਰ੍ਹਾਂ ਬੇਬੱਸ ਨਜ਼ਰ ਆਈ।ਇਸ ਸ਼ਾਨਦਾਰ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਲੜੀ ਵਿੱਚ ਆਪਣੀ ਤਾਕਤ ਦਾ ਲੋਹਾ ਮਨਵਾ ਲਿਆ ਹੈ ਅਤੇ ਖਿਡਾਰਨਾਂ ਦੇ ਪ੍ਰਦਰਸ਼ਨ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *