–ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ–ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਉਤਸ਼ਾਹਿਤ ਕਰਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਦਾ ਸੱਦਾ ਬਰਨਾਲਾ, 9 ਸਤੰਬਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ “ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4” ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਨ੍ਹਾਂ ਖੇਡਾਂ ਵਿਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕੀਤਾ। ਓਹਨਾਂ ਸਿੱਖਿਆ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਯੂਥ ਸੇਵਾਵਾਂ ਵਿਭਾਗਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ/ਕਲੱਬਾਂ/ਟੀਮਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ। ਓਹਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਆਪਣੀ ਰੁਚੀ ਅਨੁਸਾਰ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ ਸਮਾਪਤ ਹੋ ਗਏ ਹਨ ਅਤੇ ਬਲਾਕ ਸ਼ਹਿਣਾ ਦੇ ਮੁਕਾਬਲੇ 10 ਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿੱਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ੰਗ ਮੁਕਾਬਲੇ ਪਬਲਿਕ ਸਟੇਡਿਅਮ ਭਦੌੜ ਵਿਖੇ ਹੋਣਗੇ। ਖੋ ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਹੋਣਗੇ। ਫੁਟਬਾਲ ਮੁਕਾਬਲੇ ਸ ਸ ਸ ਸਕੂਲ ਭਦੌੜ ਵਿਖੇ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ 2026 ਨੂੰ ਕਰਵਾਏ ਜਾਣਗੇ। ਬਲਾਕ ਬਰਨਾਲਾ ਦੇ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਮੁਕਾਬਲੇ ਸ ਸ ਸ ਸਕੂਲ ਰੂੜੇਕੇ ਕਲਾਂ, ਫੁਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਖੇ ਹੋਣਗੇ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 9 ਉਮਰ ਵਰਗ ਵਿੱਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਮੁੰਡਿਆਂ ਤੇ ਕੁੜੀਆਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 9 ਉਮਰ ਵਰਗਾਂ ਵਿੱਚ ਅੰਡਰ-14, ਅੰਡਰ 17, ਅੰਡਰ 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਸ਼ਾਮਲ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ਦੀਆ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਹੋਰ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰ ਉਤੇ ਨਵੀਆਂ ਸ਼ਾਮਲ ਹੋਣਗੀਆਂ। ਜ਼ਿਲ੍ਹਾ ਪੱਧਰ ਉੱਤੇ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 21 ਖੇਡਾਂ ਵਿੱਚ ਹੈਡਬਾਲ, ਸਾਫਟਬਾਲ, ਜੂਡੋ, ਗਤੱਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਲ ਹਨ।ਇਸ ਮੌਕੇ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ( ਜ) ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਬੇਦੀ, ਐੱਸ ਡੀ ਐਮ ਆਯੂਸ਼ ਗੋਇਲ, ਐੱਸ ਡੀ ਐਮ ਬੇਅੰਤ ਸਿੰਘ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਤੇ ਹੋਰ ਅਧਿਕਾਰੀ ਮੌਜੂਦ ਸਨ। 10 ਅਕਤੂਬਰ ਤੋਂ 23 ਨਵੰਬਰ ਤੱਕ ਹੋਣਗੇ ਸੂਬਾ ਪੱਧਰ ਦੇ ਮੁਕਾਬਲੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ਉੱਤੇ ਜ਼ਿਲ੍ਹਾ ਪੱਧਰ ਦੀਆ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਸਿੱਧੀਆਂ ਸੂਬਾ ਪੱਧਰ ਉੱਤੇ ਨਵੀਆਂ ਸ਼ਾਮਲ ਹੋਣਗੀਆਂ। ਸੂਬਾ ਪੱਧਰ ਉਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 10 ਖੇਡਾਂ ਵਿੱਚ ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਵਿੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਡੋ, ਬੇਸਬਾਲ ਅਤੇ ਕਰਾਟੇ ਸ਼ਾਮਲ ਹਨ। ਵਿਸ਼ੇਸ਼ ਖਿਡਾਰੀਆਂ ਦੇ ਮੁਕਾਬਲੇ 25 ਨਵੰਬਰ ਤੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਹੋਣਗੇ। ਪੈਰਾ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ, ਪੈਰਾ ਅਥਲੈਟਿਕਸ ਸ਼ਾਮਲ ਹਨ। Post navigation Punjab ਗੁਲਜ਼ਾਰ ਸਿੰਘ ਖ਼ੁਦਕੁਸ਼ੀ: ਰਾਹੁਲ ਗਾਂਧੀ ਨੇ ਚੀਮਾ ਦਾ ਅਸਤੀਫ਼ਾ ਮੰਗਿਆ; ਸੀਐੱਮ ਮਾਨ ਬੋਲੇ— ‘ਲਾਸ਼ਾਂ ‘ਤੇ ਸਿਆਸਤ ਨਾ ਕਰੋ’ ਅਮਰੀਕਾ ‘ਚ ‘Mr. Singh’ ਵਾਲੇ ਵਿਵਾਦਤ ਪੋਸਟਰ ‘ਤੇ ਭੜਕਿਆ ਸਿੱਖ ਭਾਈਚਾਰਾ; BJP ਨੇ ਵੀ ਚੁੱਕੇ ਸਖ਼ਤ ਸਵਾਲ