ਚੰਡੀਗੜ੍ਹ, 17 ਸਤੰਬਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੰਜਾਬ ਦੇ ਰਾਜਪਾਲ ਜੀ ਦੇ ਨਾਂ ‘ਤੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਦਾ ਅਹੁਦਾ ਤੁਰੰਤ ਸੰਭਾਲਣ ਲਈ ਆਖਿਆ ਗਿਆ ਹੈ। ਇਨ੍ਹਾਂ ਨਵੀਆਂ ਤੈਨਾਤੀਆਂ ਤਹਿਤ 1993 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ਼੍ਰੀ ਅਨੁਰਾਗ ਵਰਮਾ, ਜੋ ਪਹਿਲਾਂ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ) ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਵਧੀਕ ਮੁੱਖ ਸਕੱਤਰ (ਖੇਤੀਬਾੜੀ ਤੇ ਕਿਸਾਨ ਭਲਾਈ) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਧੀਕ ਮੁੱਖ ਸਕੱਤਰ (ਟਰਾਂਸਪੋਰਟ) ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਦੂਜੇ ਪਾਸੇ, 1995 ਬੈਚ ਦੀ ਆਈ.ਏ.ਐੱਸ. ਅਧਿਕਾਰੀ ਸ਼੍ਰੀਮਤੀ ਜਸਪ੍ਰੀਤ ਤਲਵਾੜ, ਜੋ ਪਹਿਲਾਂ ਵਧੀਕ ਮੁੱਖ ਸਕੱਤਰ (ਯੋਜਨਾ) ਵਜੋਂ ਕਾਰਜਰਤ ਸਨ, ਨੂੰ ਹੁਣ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ) ਬਣਾਇਆ ਗਿਆ ਹੈ। ਉਹ ਇਸ ਦੇ ਨਾਲ ਹੀ ਵਧੀਕ ਮੁੱਖ ਸਕੱਤਰ (ਖਣਨ ਤੇ ਭੂ-ਵਿਗਿਆਨ) ਅਤੇ ਵਧੀਕ ਮੁੱਖ ਸਕੱਤਰ (ਨਿਆਂ) ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ। 2004 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ਼੍ਰੀ ਅਰਸ਼ਦੀਪ ਸਿੰਘ ਥਿੰਦ, ਜੋ ਪਹਿਲਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਸਨ, ਨੂੰ ਹੁਣ ਪ੍ਰਬੰਧਕੀ ਸਕੱਤਰ (ਪੇਂਡੂ ਵਿਕਾਸ ਤੇ ਪੰਚਾਇਤ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਦੇ ਨਾਲ ਪ੍ਰਬੰਧਕੀ ਸਕੱਤਰ (ਯੋਜਨਾ) ਅਤੇ ਬਾਗਬਾਨੀ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ 2003 ਬੈਚ ਦੇ ਅਧਿਕਾਰੀ ਸ਼੍ਰੀ ਅਜੀਤ ਬਾਲਾਜੀ ਜੋਸ਼ੀ ਪ੍ਰਬੰਧਕੀ ਸਕੱਤਰ (ਕਰ), ਸਹਿਕਾਰਤਾ ਅਤੇ ਚੋਣਾਂ (ਸਥਾਨਕ ਸੰਸਥਾਵਾਂ ਚੋਣਾਂ ਵਿੰਗ) ਵਿਭਾਗ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸੇ ਤਰ੍ਹਾਂ 2004 ਬੈਚ ਦੇ ਅਧਿਕਾਰੀ ਸ਼੍ਰੀ ਵਰੁਣ ਰੂਜ਼ਮ ਵੀ ਪ੍ਰਬੰਧਕੀ ਸਕੱਤਰ (ਖੇਡਾਂ ਤੇ ਯੁਵਕ ਸੇਵਾਵਾਂ) ਵਜੋਂ ਆਪਣਾ ਕਾਰਜ ਪਹਿਲਾਂ ਵਾਂਗ ਹੀ ਦੇਖਦੇ ਰਹਿਣਗੇ। Post navigation UPI ਪੇਅਮੈਂਟ ਨੂੰ ਲੈ ਕੇ ਵੱਡੀ ਅੱਪਡੇਟ: 2 ਹਜ਼ਾਰ ਤੋਂ ਵੱਧ ਦੇ ਲੈਣ-ਦੇਣ ’ਤੇ ਲੱਗੇਗਾ 0.4 ਫ਼ੀਸਦੀ ਚਾਰਜ; 15 ਅਕਤੂਬਰ ਤੋਂ ਹੋਵੇਗਾ ਲਾਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਆਗੂ ਅਮਰਜੀਤ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਛੇਕਿਆ