ਚੰਡੀਗੜ੍ਹ, 06 ਅਕਤੂਬਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ ਈ.ਡੀ. (ED) ਦੀ ਰਿਪੋਰਟ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. (OSD) ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤਹਿਤ ਐਫ.ਆਈ.ਆਰ. (FIR) ਦਰਜ ਕਰ ਲਈ ਹੈ।ਇਸ ਦੇ ਨਾਲ ਹੀ ਸੀ.ਬੀ.ਆਈ. ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਸਥਿਤ 8 ਵੱਖ-ਵੱਖ ਠਿਕਾਣਿਆਂ ‘ਤੇ ਤਲਾਸ਼ੀ ਅਭਿਆਨ ਚਲਾਇਆ ਹੈ।-

FIR ਵਿਚ ਆਈ.ਏ.ਐਸ. (IAS) ਅਤੇ ਆਈ.ਪੀ.ਐਸ. (IPS) ਅਧਿਕਾਰੀਆਂ ਦੀਆਂ ਬਦਲੀਆਂ (postings), ਸਰਕਾਰੀ ਨੀਤੀਆਂ, ਟੈਂਡਰ ਦੀਆਂ ਸ਼ਰਤਾਂ, ਲਾਇਸੈਂਸ ਪ੍ਰਕਿਰਿਆਵਾਂ ਅਤੇ ਜ਼ਮੀਨ ਦੀ ਵਰਤੋਂ ਬਦਲਣ (CLU) ਸਮੇਤ ਹੋਰ ਮਾਮਲਿਆਂ ਵਿੱਚ ਰਿਸ਼ਵਤ ਲੈ ਕੇ ਹੇਰਫੇਰ ਕਰਨ ਦੇ ਦੋਸ਼ ਹਨ। ਇਹ ਵੀ ਦੋਸ਼ ਹੈ ਕਿ ਸਰਕਾਰੀ ਨੀਤੀਆਂ ਅਤੇ ਹੁਕਮਾਂ ਦੇ ਡਰਾਫਟ ਜਾਰੀ ਹੋਣ ਤੋਂ ਪਹਿਲਾਂ ਹੀ ਪ੍ਰਾਈਵੇਟ ਵਿਅਕਤੀਆਂ ਨੂੰ ਮੁਹੱਈਆ ਕਰਵਾਏ ਜਾਂਦੇ ਸਨ।

ਨਾਮਜ਼ਦ ਕੀਤੇ ਗਏ ਵਿਅਕਤੀ

ਸੀ.ਬੀ.ਆਈ. ਨੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ, ਆਰ.ਐਸ. ਨਾਗਰਾ ਸਮੇਤ 6 ਅਧਿਕਾਰੀਆਂ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਛਾਪੇਮਾਰੀ ਦੌਰਾਨ ਸੀ.ਬੀ.ਆਈ. ਨੇ ਲੈਪਟਾਪ, ਮੋਬਾਈਲ ਫੋਨ ਅਤੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *