CM Bhagwant Mann ਦੇ ਸਾਬਕਾ ਓ ਐੱਸ ਡੀ ਮਨਜੀਤ ਸਿੰਘ ਸਿੱਧੂ ਕਾਂਗਰਸ 'ਚ ਸ਼ਾਮਲ. Photo Pargat singh/X

ਚੰਡੀਗੜ੍ਹ, 13 ਅਕਤੂਬਰ

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਹਲਚਲ ਦੇਖਣ ਨੂੰ ਮਿਲੀ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਵਜੋਂ ਜਾਣੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ। ਇਥੇ ਦੱਸਣਾ ਬਣਦਾ ਹੈ ਕਿ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਹੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਹੋਰ ਆਗੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮਨਜੀਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਸੂਬੇ ਵਿੱਚ ਸਿਆਸੀ ਤੌਰ ‘ਤੇ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਹੱਦ ਕਰਬੀ ਅਤੇ ਪੁਰਾਣੇ ਦੋਸਤਾਂ ਵਿੱਚੋਂ ਮੰਨੇ ਜਾਂਦੇ ਹਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਅਤੇ ਕਲਾਕਾਰ ਵਜੋਂ ਸਫ਼ਰ ਦੌਰਾਨ ਵੀ ਉਨ੍ਹਾਂ ਦਾ ਆਪਸੀ ਸਬੰਧ ਅਤੇ ਦੋਸਤਾਨਾ ਮਾਹੌਲ ਕਾਫੀ ਚਰਚਾ ਵਿੱਚ ਰਿਹਾ ਹੈ। ਉਨ੍ਹਾਂ ਦੇ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਦੇ ਨਜ਼ਦੀਕੀ ਹੋਣ ਦੇ ਬਾਵਜੂਦ ਕਾਂਗਰਸ ਵਿੱਚ ਸ਼ਾਮਲ ਹੋਣਾ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Leave a Reply

Your email address will not be published. Required fields are marked *