ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਅਹਿਮ ਮੀਟਿੰਗ

ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਮਿਲਿਆ ਭਰੋਸਾ

ਨਵੀਂ ਦਿੱਲੀ / ਚੰਡੀਗੜ੍ਹ, 15 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰਪੂਰਵਕ ਅਤੇ ਸਾਰਥਕ ਚਰਚਾ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਾਹਮਣੇ ਪੰਜਾਬ ਦਾ ਪੱਖ ਰੱਖਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਂਦਿਆਂ ਹਰ ਸਾਲ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ।

ਇਸ ਵੱਡੇ ਉਤਪਾਦਨ ਨੂੰ ਬਰਕਰਾਰ ਰੱਖਣ ਅਤੇ ਖੇਤੀਬਾੜੀ ਸਮੇਤ ਹੋਰ ਜ਼ਰੂਰਤਾਂ ਲਈ ਸੂਬੇ ਨੂੰ ਨਿਰਵਿਘਨ ਬਿਜਲੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਸੂਬੇ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਪੂਰਾ ਭਰੋਸਾ ਦਿੱਤਾ ਹੈ।

ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਭਵਿੱਖ ਵਿੱਚ ਵੀ ਦੇਸ਼ ਦੇ ਅੰਨ ਭੰਡਾਰ ਵਿੱਚ ਅਪਣਾ ਵੱਡਾ ਯੋਗਦਾਨ ਪਾਉਂਦਾ ਰਹੇਗਾ। ਉਨ੍ਹਾਂ ਆਪਣੇ ਸੁਨੇਹੇ ਦੇ ਅੰਤ ਵਿੱਚ “ਇਨਕਲਾਬ ਜ਼ਿੰਦਾਬਾਦ!” ਦਾ ਨਾਅਰਾ ਵੀ ਬੁਲੰਦ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਅਹਿਮ ਮੀਟਿੰਗ

Leave a Reply

Your email address will not be published. Required fields are marked *