Mansa Murder: ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ’ਚ ਮਾਨਸਾ ਦੀ SHO ਬੇਅੰਤ ਕੌਰ ਮੁਅੱਤਲ

ਮਾਨਸਾ 15, ਅਕਤੂਬਰ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ‘ਚ ਮਾਨਸਾ ਦੇ ਥਾਣਾ ਸਿਟੀ -2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਵੱਲੋਂ ਕਈ ਸ਼ਿਕਾਇਤਾਂ ਤੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਦੇਣ ‘ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਗੱਲ ਕਹੀ ਗਈ ਸੀ।
ਝੋਟਾ ਕਤਲਕਾਂਡ ਮਾਮਲੇ ਵਿਚ ਡੀਆਈਜੀ ਹਰਜੀਤ ਸਿੰਘ ਨੇ ਵੀ ਇਸ ਸੰਬੰਧੀ ਕਸੂਰਵਾਰ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਸੀ। ਐੱਸ ਐੱਸ ਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਥਾਣਾ ਸਿਟੀ 2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਸਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ (45), ਜਿਨ੍ਹਾਂ ਨੂੰ ਪਰਵਿੰਦਰ ਝੋਟਾ ਵਜੋਂ ਜਾਣਿਆ ਜਾਂਦਾ ਹੈ, ਨੂੰ ਮੰਗਲਵਾਰ ਸਵੇਰੇ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਇੱਕ ਬਜ਼ੁਰਗ ਵਿਅਕਤੀ ਨੂੰ ਕਥਿਤ ਤੌਰ ‘ਤੇ ਨਸ਼ੇ ਵੇਚਣ ਦੇ ਮਾਮਲੇ ਵਿੱਚ ਦੁਕਾਨ ਦੇ ਮਾਲਕ ਨਾਲ ਹੋਈ ਬਹਿਸ ਦੀ ਲਾਈਵ ਸਟ੍ਰੀਮਿੰਗ ਕਰਦੇ ਸਮੇਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।

ਇਸ ਕਤਲ ਕਾਰਨ ਪੂਰੇ ਖੇਤਰ ਵਿੱਚ ਗੁੱਸਾ ਫੈਲ ਗਿਆ। ਪ੍ਰਸ਼ਾਸਨ ਦੇ ਜੇ.ਸੀ.ਬੀ. (JCB) ਵੱਲੋਂ ਅਸ਼ਵਨੀ ਦੇ ਮੈਡੀਕਲ ਸਟੋਰ ਨੂੰ ਢਾਹੁਣ ਦਾ ਕੰਮ ਸ਼ੁਰੂ ਕਰਨ ਤੋਂ ਬਾਅਦ ਝੋਟਾ ਦੇ ਸਮਰਥਕਾਂ ਨੇ ਦੁਕਾਨ ਦਾ ਕੁਝ ਹਿੱਸਾ ਢਾਹ ਦਿੱਤਾ ਅਤੇ ਇਸ ਨੂੰ ਅੱਗ ਲਗਾ ਦਿੱਤੀ ਗਈ ਸੀ।

Leave a Reply

Your email address will not be published. Required fields are marked *