ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਮੋਹਾਲੀ ਦੇ ਗਮਾਡਾ ਦਫ਼ਤਰ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਈ.ਡੀ. ਟੀਮਾਂ ਦਾ ਘਿਰਾਓ ਕਰਨਗੇ। ‘ਆਪ’ ਆਗੂਆਂ ਦਾ ਦੋਸ਼ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਉੱਤੇ ਦਬਾਅ ਬਣਾਉਣ ਅਤੇ ਅਧਿਕਾਰੀਆਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਲਈ ਕੇਂਦਰ ਸਰਕਾਰ ਜਾਣਬੁੱਝ ਕੇ ਏਜੰਸੀਆਂ ਦੀ ਗਲਤ ਵਰਤੋਂ ਕਰ ਰਹੀ ਹੈ। ਗਮਾਡਾ ਦਫ਼ਤਰ ਵਿੱਚ ਇਸ ਛਾਪੇਮਾਰੀ ਅਤੇ ਨਿਗਰਾਨੀ ਦਾ ਅੱਜ ਤੀਜਾ ਦਿਨ ਹੈ, ਜਿੱਥੇ ਜ਼ਮੀਨ ਘੁਟਾਲੇ ਅਤੇ ਕਰਜ਼ੇ ਦੀਆਂ ਫ਼ਾਈਲਾਂ ਮੌਜੂਦ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਇੰਨੀ ਲੰਮੀ ਪੁੱਛਗਿੱਛ ਤੋਂ ਬਾਅਦ ਵੀ ਈ.ਡੀ. ਦੇ ਹੱਥ ਕੁਝ ਠੋਸ ਨਹੀਂ ਲੱਗਾ। ‘ਆਪ’ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕੇਂਦਰ ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। Post navigation ਅਮਰਜੀਤ ਚਾਵਲਾ ਮਾਮਲਾ: SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਵੱਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਮੁੜ ਚੁਣੇ