Viral Video Screenshot/X

ਸੋਸ਼ਲ ਮੀਡੀਆ ‘ਤੇ ਥਾਈਲੈਂਡ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਬਜ਼ੁਰਗ ਸਿੱਖ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕਰਨ ਅਤੇ ਉਸਦੀ ਦਸਤਾਰ (ਪੱਗ) ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇੰਟਰਨੈੱਟ ‘ਤੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕਬਾਬ ਸਟਾਲ ਦੇ ਬਾਹਰ ਕੁਝ ਔਰਤਾਂ ਦੀ ਬਜ਼ੁਰਗ ਵਿਅਕਤੀ ਨਾਲ ਬਹਿਸ ਹੋ ਰਹੀ ਹੈ, ਜੋ ਬਾਅਦ ਵਿੱਚ ਹੱਥੋਪਾਈ ਵਿੱਚ ਬਦਲ ਜਾਂਦੀ ਹੈ। ਇਸ ਦੌਰਾਨ ਔਰਤਾਂ ਵੱਲੋਂ ਬਜ਼ੁਰਗ ਦੀ ਦਸਤਾਰ ਵੀ ਲਾਹ ਦਿੱਤੀ ਜਾਂਦੀ ਹੈ।
ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਦਾਅਵਿਆਂ ਮੁਤਾਬਕ, ਇਹ ਵਿਵਾਦ ਬਜ਼ੁਰਗ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਸ਼ੁਰੂ ਹੋਇਆ ਸੀ। ਹਾਲਾਂਕਿ, ਇਸ ਵੀਡੀਓ ਵਿੱਚ ਨਜ਼ਰ ਆ ਰਹੇ ਲੋਕਾਂ ਦੀ ਪਛਾਣ, ਘਟਨਾ ਦੀ ਅਸਲ ਜਗ੍ਹਾ ਅਤੇ ਇਸਦੇ ਪਿੱਛੇ ਦੀਆਂ ਅਸਲ ਸੱਚਾਈਆਂ ਬਾਰੇ ਅਜੇ ਤੱਕ ਕੋਈ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ।ਸਥਾਨਕ ਪ੍ਰਸ਼ਾਸਨ ਜਾਂ ਥਾਈ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਅਤੇ ਮੀਡੀਆ ਵਲੋਂ ਵੀ ਇਸ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *